
ਭਾਰਤ ਵਿੱਚ ਗੋਲੀਬਾਰੀ ਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ। ਇਸ ਦੌਰਾਨ ਫ਼ਿਲਮੀ ਹਸਤੀਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਤਾਜ਼ਾ ਮਾਮਲਾ ਪੱਛਮੀ ਬੰਗਾਲ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਝਾਰਖੰਡ ਦੀ ਅਦਾਕਾਰ ਰੀਆ ਕੁਮਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਅਦਾਕਾਰਾ ਆਪਣੇ ਪਤੀ ਤੇ ਬੇਟੀ ਨਾਲ ਰਾਂਚੀ ਤੋਂ ਕੋਲਕਾਤਾ ਜਾ ਰਹੀ ਸੀ। ਇਸੇ ਦੌਰਾਨ ਲੁਟੇਰਿਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।