
ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ‘ਚ ਦਿਹਾਂਤ ਹੋ ਗਿਆ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।
ਦੱਸ ਦੇਈਏ ਦਲਜੀਤ ਕੌਰ ਕਦੇ ਪੰਜਾਬੀ ਫਿਲਮ ਇੰਡਸਟਰੀ ‘ਤੇ ਰਾਜ ਕਰਦੀ ਸੀ। ਉਸਨੇ ਕਈ ਹਿੱਟ ਹਿੰਦੀ ਫਿਲਮਾਂ ਵਿੱਚ ਵੀ ਕੰਮ ਕੀਤਾ। 69 ਸਾਲਾ ਦਲਜੀਤ ਕੌਰ ਲੰਬੇ ਸਮੇਂ ਤੋਂ ਬਿਮਾਰ ਸਨ। ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜਾਣਕਾਰੀ ਲਈ ਦੱਸ ਦੇਈਏ ਕਿ ਦਲਜੀਤ ਕੌਰ ਨੇ 10 ਤੋਂ ਵੱਧ ਹਿੰਦੀ ਅਤੇ 70 ਤੋਂ ਵੱਧ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਦਲਜੀਤ ਕੌਰ, ਦਿੱਲੀ ਤੋਂ ਇੱਕ ਲੇਡੀ ਸ਼੍ਰੀ ਰਾਮ ਕਾਲਜ ਦੀ ਗ੍ਰੈਜੂਏਟ, ਨੇ ਪੁਣੇ ਫਿਲਮ ਇੰਸਟੀਚਿਊਟ ਵਿੱਚ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਉਸਨੇ ਸੁਪਰਹਿੱਟ ਪੰਜਾਬੀ ਫਿਲਮਾਂ ਪੁੱਤ ਜੱਟਾਂ ਦੇ, ਮਾਮਲਾ ਗੜਬੜ ਹੈ, ਕੀ ਬਣੂ ਦੁਨੀਆ ਦਾ, ਸਰਪੰਚ ਅਤੇ ਪਟੋਲਾ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ।
ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰਿਏ ਤਾਂ ਉਨ੍ਹਾਂ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਫਿਲਮਾਂ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ।