
ਸੋਮਵਾਰ ਨੂੰ ਸ਼ਹਿਰ ਵੱਲੋਂ ਆਉਣ ਵਾਲਾ ਟੈ੍ਫਿਕ ਛਾਉਣੀ ਤੇ 66 ਫੁੱਟੀ ਰੋਡ ਵੱਲ ਡਾਇਵਰਟ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਟ੍ਰੈਫਿਕ ਕੰਵਲਪ੍ਰਰੀਤ ਸਿੰਘ ਚਾਹਲ ਨੇ ਦੱਸਿਆ ਕਿ ਈਸਾਈ ਭਾਈਚਾਰੇ ਵੱਲੋਂ ਸੋਮਵਾਰ ਨੂੰ ਮੰਗਾਂ ਨੂੰ ਲੈ ਕੇ ਪੀਏਪੀ ਚੌਕ ‘ਚ ਸਵੇਰੇ 10 ਵਜੇ ਤੋਂ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਈਸਾਈ ਭਾਈਚਾਰੇ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਵੱਲੋਂ ਪ੍ਰਭੂ ਿਯਸੂ ਮਸੀਹ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਲਾਇਆ ਗਿਆ ਸੀ।