Jalandhar
ਜਲੰਧਰ ਦੇ ਪੁਲਿਸ ਥਾਣੇ ‘ਚ ਲੱਗੀ ਭਿਆਨਕ ਅੱਗ, ਪਿਆ ਭੜਥੂ
A terrible fire broke out in the police station of Jalandhar, there was chaos

ਜਲੰਧਰ ਦੇ ਮਕਸੂਦਾਂ ਥਾਣੇ ‘ਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਿਕਆ। ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਥਾਣੇ ਅੰਦਰ ਪਏ ਸਾਰੇ ਵਾਹਨ ਵੀ ਲਪੇਟ ‘ਚ ਆ ਗਏ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਥਾਣੇ ‘ਚ ਮੌਜੂਦ ਕਰੀਬ 20 ਤੋਂ ਜ਼ਿਆਦਾ ਮੁਲਾਜ਼ਮਾਂ ਨੇ ਭੱਜ ਕੇ ਆਪਣੀ ਜਾਨ ਬਚਾਈ।