
ਮੂਸੇਵਾਲਾ ਕਤਲ ਕਾਂਡ ‘ਚ ਵੱਡੀ ਸਫਲਤਾ, ਮੁੱਖ ਦੋਸ਼ੀ ਗੋਲਡੀ ਬਰਾੜ ਕੈਲੀਫੋਰਨੀਆ ‘ਚ ਗ੍ਰਿਫਤਾਰ
ਕੈਲੇਫੋਰਨੀਆ /ਅਮਰ ਨਾਗਰਾ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਖੁਫੀਆ ਸੂਤਰਾਂ ਮੁਤਾਬਕ ਦੋਸ਼ੀ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ‘ਚ ਹਿਰਾਸਤ ‘ਚ ਲਿਆ ਗਿਆ ਹੈ। ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਵੱਡਾ ਇਨਪੁਟ ਮਿਲਿਆ ਹੈ।
ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਬਿਆਨ ਦਿੱਤਾ ਸੀ ਕਿ ਗੋਲਡੀ ਬਰਾੜ ਨੂੰ ਫੜਾ ਦਿਓ ਇਸ ਦੇ ਬਦਲੇ ਮੈਂ 2 ਕਰੋੜ ਰੁਪਏ ਦੇਵਾਂਗਾ ਇਸ ਲਈ ਭਾਵੇਂ ਮੈਨੂੰ ਆਪਣੀ ਜ਼ਮੀਨ ਕਿਉਂ ਨਾ ਵੇਚਣੀ ਪਵੇ। ਤੇ ਅਗਲੇ ਹੀ ਦਿਨ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਚ ਨਜ਼ਰਬੰਦ ਕੀਤਾ ਗਿਆ ਹੈ। ਅਜੇ ਤੱਕ ਕੈਲੀਫੋਰਨੀਆ ਸਰਕਾਰ ਵੱਲੋਂ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ ਗਿਆ ਹੈ।