Latest news

Glime India News

ਕੈਪਟਨ ਦੇ ਕਿਸਾਨ ਅੰਦੋਲਨ ਬਿਆਨ ‘ਤੇ SAD ਦਲ ਦਾ ਵੱਡਾ ਬਿਆਨ, ਪੜ੍ਹੋ ਤੇ ਸੁਣੋ ਕੈਪਟਨ ਡਾ.ਵੇਰਕਾ ਨੇ ਦਿਤੀ ਸਫਾਈ

ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ ‘ਗਲਤ ਵਿਆਖਿਆ’ ਕਰਾਰ ਦਿੰਦੇ ਹੋਏ ਕਿਹਾ ਕਿ ਸ਼ਰਾਰਤ ਨਾਲ ਉਨ੍ਹਾਂ ਦੇ ਇਸ ਮੁੱਦੇ ਉਤੇ ਪੱਖ ਪ੍ਰਤੀ ਗਲਤ ਪ੍ਰਭਾਵ ਦੇਣ ਲਈ ਇਸ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਨੇ ਕੁਝ ਕਿਸਾਨ ਨੇਤਾਵਾਂ ਦੇ ਉਨ੍ਹਾਂ (ਮੁੱਖ ਮੰਤਰੀ) ਦੇ ਅੰਦੋਲਨ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦੇ ਖਦਸ਼ਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਤੋਂ ਇਹ ਸੰਦੇਸ਼ ਪਹੁੰਚਾਉਣ ਦੀ ਕੀਤੀ ਗਈ ਕੋਸ਼ਿਸ਼ ਪੂਰੀ ਤਰ੍ਹਾਂ ਗਲਤ ਹੈ ਜਿਵੇਂ ਕਿ ਇਸ ਮੁੱਦੇ ‘ਤੇ ਉਨ੍ਹਾਂ ਦੇ ਬਾਕੀ ਬਿਆਨ ਤੋਂ ਸਪੱਸ਼ਟ ਹੁੰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਸੇ ਵੀ ਦਖਲਅੰਦਾਜ਼ੀ ਜਾਂ ਸਿੱਧੇ ਤੌਰ ‘ਤੇ ਵਿਚੋਲਗੀ ਜਦੋਂ ਤੱਕ ਦੋਵੇਂ ਧਿਰਾਂ ਵੱਲੋਂ ਨਹੀਂ ਮੰਗੀ ਗਈ, ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੰਧਤ ਇੰਟਰਵਿਊ ਵਿੱਚ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਸੀ ”ਜਿੱਥੋਂ ਤੱਕ ਮੈਂ ਸਮਝਦਾ ਹਾਂ ਉਹ ਇਹ ਹੈ ਕਿ ਕੁਝ ਕਿਸਾਨ ਆਗੂ ਖੇਤੀ ਕਾਨੂੰਨਾਂ ਨੂੰ 18 ਮਹੀਨਿਆਂ ਲਈ ਅੱਗੇ ਪਾਉਣ ਲਈ ਸਹਿਮਤ ਹਨ ਪਰ ਜਿਨਾਂ ਦੀ ਮਿਆਦ 24 ਮਹੀਨਿਆਂ ਤੱਕ ਵੀ ਵਧਾਈ ਜਾਣ ਦੀ ਸੰਭਾਵਨਾ ਹੋ ਸਕਦੀ ਹੈ।” ਉਨਾਂ ਨੇ ਉਸੇ ਇੰਟਰਵਿਊ ਦੌਰਾਨ ਇਹ ਵੀ ਕਿਹਾ ਸੀ ਕਿ ਜਿਸ ਸਮਾਂ ਹੱਦ ਤੱਕ ਕਾਨੂੰਨਾਂ ਉਤੇ ਰੋਕ ਲਾਉਣ ਦੀ ਗੱਲ ਹੋ ਰਹੀ ਹੈ, ਉਹ ਪੱਖ ਲਗਾਤਾਰ ਚਰਚਾ ਦਾ ਵਿਸ਼ਾ ਹੈ (ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ)। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦਾ ਬਿਆਨ ਸਪੱਸ਼ਟ ਤੌਰ ‘ਤੇ ਕੁਝ ਕਿਸਾਨ ਯੂਨੀਅਨਾਂ ਵੱਲੋਂ ਇਸ ਮੁੱਦੇ ‘ਤੇ ਆਈ ਫੀਡਬੈਕ ਦੇ ਸੰਦਰਭ ਵਿੱਚ ਸੀ, ਜਿਸ ਨੂੰ ਤੋੜ ਮਰੋੜ ਕੇ ਪੇਸ਼ ਕਰਦਿਆਂ ਸਮਝੌਤੇ ਲਈ ਉਨਾਂ ਦੇ ਨਿੱਜੀ ਸੁਝਾਅ ਵਜੋਂ ਪੇਸ਼ ਕੀਤਾ ਗਿਆ। ਉਨਾਂ ਦੇ ਪੂਰੇ ਬਿਆਨ ਦੇ ਸੰਦਰਭ ਵਿੱਚ ਲਿਆਂਦੇ ਜਾਣ ਦੀ ਬਜਾਏ, ਇਸ ਖਾਸ ਨੁਕਤੇ (ਖੇਤੀ ਕਾਨੂੰਨਾਂ ਦੀ 24 ਮਹੀਨਿਆਂ ਲਈ ਮੁਅੱਤਲੀ ਉਤੇ) ਨੂੰ ਇਕ ਵੱਖਰੇ ਬਿਆਨ ਵਜੋਂ ਦਿਖਾਇਆ ਗਿਆ ਜਿਸ ਨੂੰ ਉਨਾਂ ਤੱਥਾਂ ਤੋਂ ਗਲਤ ਕਰਾਰ ਦਿੱਤਾ। ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਦੁਹਰਾਉਦਿਆਂ ਕਿਹਾ ਕਿ ਇਸ ਮਸਲੇ ਦਾ ਛੇਤੀ ਹੱਲ ਪੰਜਾਬ ਦੀ ਸੁਰੱਖਿਆ ਲਈ ਬਹੁਤ ਨਾਜ਼ੁਕ ਹੈ ਜਿੱਥੇ ਪਿਛਲੇ ਪੰਜ-ਛੇ ਮਹੀਨਿਆਂ ਵਿੱਚ ਸਰਹੱਦ ਪਾਰ ਤੋਂ ਸੂਬੇ ਵਿੱਚ ਹਥਿਆਰਾਂ ਦੀ ਤਸਕਰੀ ਵਿੱਚ ਵਾਧਾ ਹੋਇਆ ਹੈ। ਉਨਾਂ ਇਹ ਗੱਲ ਦਾਅਵੇ ਨਾਲ ਕਹੀ ਕਿ ਉਹ ਅਤੇ ਉਨਾਂ ਦੀ ਸਰਕਾਰ ਇਸ ਮੁੱਦੇ ‘ਤੇ ਕਿਸਾਨਾਂ ਨਾਲ ਨਿਰੰਤਰ ਖੜੀ ਰਹੇਗੀ। ਉਨਾਂ ਨੇ ਸ਼ਨਿਚਰਵਾਰ ਨੂੰ ਹੋਈ ਨੀਤੀ ਆਯੋਗ ਦੀ ਮੀਟਿੰਗ ਲਈ ਸੌਂਪੇ ਭਾਸ਼ਣ ਵਿੱਚ ਵੀ ਮੌਜੂਦਾ ਅੰਦੋਲਨ ਦੇ ਤੁਰੰਤ ਹੱਲ ਦੀ ਲੋੜ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਦਿਆਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਾਰੇ ਸ਼ਿਕਵਿਆਂ ਦਾ ਹੱਲ ਕਰਦਿਆਂ ਉਨਾਂ ਦੀ ਸੰਤੁਸ਼ਟੀ ਕਰਵਾਉਣ ਦੀ ਗੱਲ ਕਹੀ ਸੀ।