ਮੁੱਖ ਚੋਣ ਕਮਿਸ਼ਨ ਵਲੋਂ Punjab ‘ਚ ਇਕ IAS ਅਤੇ 2 PCS ਅਫ਼ਸਰ ਨਿਯੁਕਤ, ਜੰਗੀ ਪੱਧਰ ‘ਤੇ ਕੰਮ ਸ਼ੁਰੂ

ਚੋਣ ਕਮਿਸ਼ਨ ਭਾਰਤ ਦੀਆਂ ਸਿਫਾਰਸ਼ਾਂ ‘ਤੇ ਆਈ.ਏ.ਐਸ. ਅਮਿਤ ਕੁਮਾਰ ਨੂੰ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨਿਯੁਕਤ ਕੀਤਾ ਗਿਆ ਹੈ। ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇਹ ਜਾਣਕਾਰੀ ਦਿੱਤੀ। ਡਾ. ਰਾਜੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀ.ਸੀ.ਐਸ. ਅਧਿਕਾਰੀ ਅਮਰਬੀਰ ਸਿੰਘ ਅਤੇ ਇੰਦਰ ਪਾਲ ਨੂੰ ਜੁਆਇੰਟ ਸੀਈਓ ਨਿਯੁਕਤ ਕੀਤਾ ਗਿਆ ਹੈ।

The Chief Election Commission

ਸੀ.ਈ.ਉ.ਡਾ. ਰਾਜੂ ਦੱਸਿਆ ਕਿ ਇਹ ਨਿਯੁਕਤੀਆਂ ਚੋਣ ਕਮਿਸ਼ਨ ਭਾਰਤ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਗਈਆਂ ਹਨ ਜਿਨ੍ਹਾਂ ਲਈ ਪੰਜਾਬ ਸਰਕਾਰ ਵੱਲੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਤਿੰਨੇ ਅਸਾਮੀਆਂ ਲਈ ਤਿੰਨ-ਤਿੰਨ ਨਾਵਾਂ ਦੇ ਪੈਨਲ ਭੇਜੇ ਗਏ ਸਨ। ਉਨਾਂ ਇਹ ਵੀ ਦੱਸਿਆ ਕਿ ਇਹ ਨਾਂ ਚੁਣਨ ਲਈ ਚੋਣ ਕਮਿਸ਼ਨ ਭਾਰਤ ਵੱਲੋਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਸੀ