
ਮੈਕਸੀਕੋ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਫਿਊਲ ਨਾਲ ਭਰੇ ਟੈਂਕਰ ਤੇ ਬੱਸ ਦੀ ਟੱਕਰ ਹੋਣ ਕਾਰਨ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਮੋਂਟੇਰੀ ਸ਼ਹਿਰ ਵਿੱਚ ਵਾਪਰੇ ਇਸ ਹਾਦਸੇ ਦੌਰਾਨ 18 ਲੋਕਾਂ ਦੀ ਜਾਨ ਚਲੀ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਮੋਂਟੇਰੀ ਸ਼ਹਿਰ ਵੱਲ ਜਾਣ ਵਾਲੇ ਹਾਈਵੇਅ ‘ਤੇ ਇਕ ਈਂਧਨ ਨਾਲ ਭਰੇ ਟੈਂਕਰ ਅਤੇ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ ਅਤੇ ਉਹ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਪੁਲਿਸ ਨੇ ਸ਼ੁਰੂਆਤੀ ਤੌਰ ‘ਤੇ 9 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ। ਬਾਅਦ ਵਿੱਚ 9 ਹੋਰਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜਾਣਕਾਰੀ ਮੁਤਾਬਕ ਹਾਦਸੇ ‘ਚ ਟੈਂਕਰ ਚਾਲਕ ਸੁਰੱਖਿਅਤ ਹੈ