
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ‘ਚ ਚੱਲੀਆਂ ਗੋਲੀਆਂ
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਅਰਬਨ ਸਟੇਟ ਫੇਜ਼-1 ‘ਚ ਬੁੱਧਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਵਿਅਕਤੀ ਨੇ ਦੋ ਗੋਲੀਆਂ ਚਲਾ ਦਿੱਤੀਆਂ। ਦੱਸ ਦਈਏ ਕਿ ਜਿਸ ਇਲਾਕੇ ‘ਚ ਗੋਲੀਆਂ ਚਲਾਈਆਂ ਗਈਆਂ ਸਨ, ਉੱਥੇ ਕਾਫੀ ਸ਼ਾਂਤੀ ਪਸੰਦ ਲੋਕ ਰਹਿੰਦੇ ਹਨ। ਪੁਲਸ ਨੇ ਇਸ ਮਾਮਲੇ ‘ਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ਖ਼ਿਲਾਫ਼ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
