
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤੀ ਤੋਂ ਬਾਅਦ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਿਸ ਭੇਜਿਆ ਜਾ ਰਿਹਾ ਹੈ। ਇਸ ਤਹਿਤ ਅੱਜ ਤੀਜਾ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਲੈਂਡ ਹੋਵੇਗਾ। ਜਿਸ ਵਿੱਚ ਤਕਰੀਬਨ 157 ਭਾਰਤੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 01 ਨਾਗਰਿਕ ਸ਼ਾਮਲ ਹੈ।
35 ਘੰਟਿਆਂ ਦੇ ਸਫਰ ਤੋਂ ਬਾਅਦ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਜਹਾਜ਼
ਦੱਸਣਯੋਗ ਹੈ ਕਿ ਅਜੇ ਬੀਤੀ ਰਾਤ ਹੀ ਇੱਕ ਜਹਾਜ਼ ਅਮਰੀਕਾ ਤੋਂ ਭਾਰਤ 119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਜਿਸ ਵਿੱਚ ਪੰਜਾਬ ਦੇ ਕੁੱਲ੍ਹ 67 ਨੌਜਵਾਨ ਸਨ। ਪਿਛਲੇ ਮਹੀਨੇ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵੱਜੋਂ ਸਹੁੰ ਚੁੱਕਣ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਜਹਾਜ਼ ਸ਼ਨੀਵਾਰ ਰਾਤ ਲੱਗਭਗ 11:55 ਵਜੇ ਹਵਾਈ ਅੱਡੇ ‘ਤੇ ਉਤਰਿਆ। ਅਮਰੀਕੀ ਫੌਜੀ ਜਹਾਜ਼ ਨੇ ਸ਼ੁੱਕਰਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ ਲੱਗਭਗ 11 ਵਜੇ ਉਡਾਣ ਭਰੀ ਅਤੇ 35 ਘੰਟਿਆਂ ਦੀ ਯਾਤਰਾ ਤੋਂ ਬਾਅਦ, ਸ਼ਨੀਵਾਰ ਨੂੰ ਅੱਧੀ ਰਾਤ 12 ਵਜੇ ਅੰਮ੍ਰਿਤਸਰ ਪਹੁੰਚਿਆ। ਹਾਲਾਂਕਿ, ਜਾਣਕਾਰੀ ਹੈ ਕਿ ਇਸ ਵਾਰ ਵੀ, ਸਾਰੇ ਭਾਰਤੀਆਂ ਨੂੰ ਅਮਰੀਕਾ ਨੇ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਲਗਾ ਕੇ ਲਿਆਂਦਾ ਹੈ।
ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਵਾਪਸ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ, ਅਮਰੀਕਾ ਤੋਂ ਤੀਜਾ ਜਹਾਜ਼ ਅੱਜ 157 ਦੇ ਕਰੀਬ ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੇਗਾ। ਜਿਹਨਾਂ ਵਿਚ 53 ਦੇ ਕਰੀਬ ਪ੍ਰਵਾਸੀ ਪੰਜਾਬ ਤੋਂ ਹਨ।ਤੀਜਾ ਜਹਾਜ਼ ਅੱਜ ਆਵੇਗਾ
ਵਿਦੇਸ਼ ਮੰਤਰੀ ਜੈਸ਼ੰਕਰ ਨੇ ਸੰਸਦ ਵਿੱਚ ਇਹ ਬਿਆਨ ਦਿੱਤਾ ਸੀ ਕਿ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਭੇਜਣ ਲਈ ਇਹੀ ਪ੍ਰਕਿਰਿਆ ਅਪਣਾਈ ਜਾਂਦੀ ਹੈ। ਇਸ ਤੋਂ ਪਹਿਲਾਂ, 5 ਫਰਵਰੀ ਨੂੰ, 104 ਭਾਰਤੀਆਂ ਨੂੰ ਅਮਰੀਕਾ ਤੋਂ ਵਾਪਸ ਲਿਆਂਦਾ ਗਿਆ ਸੀ। ਹੁਣ ਤੀਜਾ ਅਮਰੀਕੀ ਜਹਾਜ਼ ਐਤਵਾਰ, 16 ਫਰਵਰੀ ਨੂੰ ਅੰਮ੍ਰਿਤਸਰ ਭੇਜਿਆ ਜਾਵੇਗਾ। ਉੱਥੇ 157 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਦੇ ਸਿਰ ‘ਤੇ ਨਹੀਂ ਸੀ ਪੱਗ, SGPC ਨੇ ਦਿੱਤੀ ਦਸਤਾਰ
ਇਨ੍ਹਾਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਇੱਕ ਤਸਵੀਰ ਨਿਕਲ ਕੇ ਸਾਹਮਣੇ ਆਈ ਹੈ। ਜਿਸ ਵਿੱਚ ਟਰਮੀਨਲ ‘ਤੇ ਉਤਰਨ ਵਾਲੇ ਸਿੱਖ ਨੌਜਵਾਨਾਂ ਨੇ ਸਿਰਾਂ ‘ਤੇ ਪੱਗਾਂ ਨਹੀਂ ਬੰਨ੍ਹੀਆਂ ਹੋਈਆਂ ਸਨ। ਉਨ੍ਹਾਂ ਨੂੰ ਹਵਾਈ ਅੱਡੇ ‘ਤੇ ਨੰਗੇ ਸਿਰ ਉਤਾਰ ਦਿੱਤਾ ਗਿਆ। ਉਨ੍ਹਾਂ ਵਿੱਚੋਂ ਕੁਝ ਉੱਚੀ-ਉੱਚੀ ਰੋ ਰਹੇ ਸਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਉਸ ਨੂੰ ਦਸਤਾਰ ਦਿੱਤੀ ਗਈ। ਅਮਰੀਕਾ ਵੱਲੋਂ ਲਗਾਤਾਰ ਸਖ਼ਤੀ ਬਣਾਈ ਗਈ ਹੈ। ਜਿਸ ਤੇ ਭਾਰਤ ਦੇ ਹੀ ਨਹੀਂ ਅਮਰੀਕਾ ਵਿੱਚ ਗੈਰ- ਕਾਨੂੰਨੀ ਤਰੀਕੇ ਨਾਲ ਰਹਿ ਰਹੇ ਕਈ ਹੋਰ ਮੁਲਕਾਂ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੁਲਕ ਭੇਜਿਆ ਜਾ ਰਿਹਾ ਹੈ।
ਵੇਖੋ ਲਿਸਟ