PoliticsJalandhar

ਜਲੰਧਰ ਦੇ ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ‘ਚ DGP ਦਾ ਵੱਡਾ ਫੈਸਲਾ, SHO ਨਵਦੀਪ ਸਿੰਘ ਡਿਸਮਿਸ

ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਢਿੱਲੋਂ ਦੇ ਖੁਦਕੁਸ਼ੀ ਮਾਮਲੇ ‘ਚ ਥਾਣੇਦਾਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਥਾਣਾ ਇੰਚਾਰਜ ਨਵਦੀਪ ਸਿੰਘ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ।

ਜਸ਼ਨਵੀਰ ਦੀ ਲਾਸ਼ ਮਿਲਣ ਮਗਰੋਂ ਉਸ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਫਰਾਰ ਹੋਣ ਮਗਰੋਂ ਪੁਲਿਸ ਵਾਲਿਆਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਪੁਲਿਸ ਕੇਸ ਮੁਤਾਬਕ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਤਸ਼ੱਦਦ ਤੇ ਜ਼ਲੀਲ ਕੀਤੇ ਜਾਣ ਤੋਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਸੀ। ਜਸ਼ਨਵੀਰ ਦੀ ਲਾਸ਼ ਮਿਲ ਗਈ ਸੀ।

Back to top button