ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੀਡੀਓ ਸਬੂਤਾਂ ਦੇ ਅਧਾਰ ‘ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ ਪੁਲਿਸ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਚੋਂ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਅੰਮ੍ਰਿਤਸਰ ਰੇਂਜ ਵੱਲੋਂ ਕੀਤੀ ਗਈ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
