ਪੰਜਾਬ ਵਿੱਚ ਸਸਤੇ ਰਾਸ਼ਨ ਸਕੀਮ ਦੀ ਹਾਲਤ ਨੂੰ ਬਿਆਨ ਕਰਦੀ ਇੱਕ ਵੀਡੀਓ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਇੱਥੇ ਇੱਕ ਬੰਦਾ ਮਰਸਡੀਜ਼ ਵਿੱਚ ਸਸਤਾ ਰਾਸ਼ਨ ਲੈਣ ਆਇਆ ਹੈ। ਉਸ ਨੇ ਮਰਸਡੀਜ਼ ਡਿਪੂ ਦੇ ਬਾਹਰ ਖੜ੍ਹੀ ਕਰ ਦਿੱਤੀ। ਮਰਸਡੀਜ਼ ਚਲਾ ਰਿਹਾ ਬੰਦਾ ਡਿਪੂ ਹੋਲਡਰ ਕੋਲ ਗਿਆ। ਉਥੋਂ 4 ਬੋਰੀਆਂ ਰਾਸ਼ਨ ਲੈ ਲਿਆ।
ਉਸ ਨੇ ਮਰਸਡੀਜ਼ ਦੇ ਡਿੱਕੀ ਵਿੱਚ ਰਾਸ਼ਨ ਰਖਿਆ। ਇਸ ਮਰਸਡੀਜ਼ ਦਾ ਨੰਬਰ ਵੀ.ਆਈ.ਪੀ. ਸੀ। ਇਹ ਸਾਰੀ ਘਟਨਾ ਨੂੰ ਉੱਥੇ ਮੌਜੂਦ ਇੱਕ ਸਥਾਨਕ ਵਿਅਕਤੀ ਨੇ ਵੀਡੀਓ ਵਿੱਚ ਰਿਕਾਰਡ ਕੀਤਾ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਤਰਾਂ ਦੇ ਨਕਲੀ ਬਣੇ ਗਰੀਬ ਤੇ ਮਾਨ ਸਰਕਾਰ ਕੀ ਕਾਰਵਾਈ ਕਰਦੀ ਹੈ ਜੋ ਕਿ ਅਸਲ ਗਰੀਬਾਂ ਦਾ ਹੱਕ ਖਾ ਰਹੇ ਹਨ
ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਖਿਲਾਫ ਮਾਨ ਸਰਕਾਰ ਵਲੋਂ ਜਾਂਚ ਦੇ ਹੁਕਮ ਜਾਰੀ
ਪੰਜਾਬ ‘ਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ ਹਨ ਪਰ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸ ਨਾਲ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਰਹੇ ਹਨ। ਗ਼ਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਅਜਿਹੇ ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ। ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਨਕਲੀ ਰਾਸ਼ਨ ਕਾਰਡਾਂ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੇ ਕਾਰਡ ਜਾਂਚ ਲਈ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ