Punjab

10 ਲੱਖ ਦੀ ਰਿਸ਼ਵਤ ਲੈਂਦਿਆਂ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ‘ਤੇ ਉਸ ‘ਦ PA ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਦੇ ਵਿਰੋਧ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮਿਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਲਾਲ ਹੁਸੈਨ ਫਰਵਰੀ 2020 ਤੋਂ ਫਰਵਰੀ 2023 ਤੱਕ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤੀ ਗਈ ਹੈ। ਜ਼ਿਆਦਾ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਸੰਦੀਪ ਕੁਮਾਰ, ਵਾਸੀ ਪਿੰਡ ਚਾਨਣ ਵਾਲਾ, ਜ਼ਿਲ੍ਹਾ ਫਾਜ਼ਿਲਕਾ ਨੇ ਦੋਸ਼ ਲਗਾਇਆ ਕਿ ਉਪਰੋਕਤ ਮੁਲਜ਼ਮਾਂ ਨੇ ਉਸ ਦੇ ਭਰਾ, ਭੈਣ, ਸਾਲੇ ਤੇ ਦੋਸਤ ਨੂੰ ਵਕਫ ਬੋਰਡ ਵਿਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਅਧੀਨ ਸਿਪਾਹੀ ਵਜੋਂ ਨੌਕਰੀ ਦਿਵਾਉਣ ਦੇ ਬਦਲੇ ਪ੍ਰਤੀ ਵਿਅਕਤੀ 7 ਲੱਖ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ ਤਿੰਨ ਕਿਸ਼ਤਾਂ ਵਿਚ 10,49,500 ਰੁਪਏ ਲੈ ਚੁੱਕੇ ਹਨ। ਇਸ ਸਬੰਧੀ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ।

 

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਤੇ ਇਸ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਤੇ ਸਵੀਕਰ ਕਰਨ ਲਈ ਦੋਸ਼ੀ ਪਾਏ ਜਾਣ ਦੇ ਬਾਅਦ ਉਪਰੋਕਤ ਦੋਵੇਂ ਮੁਲਜ਼ਮਾਂ ਖਿਲਾਫ ਮੋਹਾਲੀ ਵਿਚ ਵਿਜੀਲੈਂਸ ਦੇ ਪੁਲਿਸ ਥਾਣਾ ਉਡਣ ਦਸਤਾ-1 ਪੰਜਾਬ, ਮੋਹਾਲੀ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

Related Articles

Leave a Reply

Your email address will not be published.

Back to top button